ਸਵਤੰਤਰਤਾ ਦਿਵਸ ਦੇ ਮੌਕੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਮਹੱਤਵਪੂਰਨ ਐਲਾਨ, ਪੰਜਾਬ ਵਾਸੀਆਂ ਨੂੰ ਦਿੱਤਾ ਤੋਹਫਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਆਜ਼ਾਦੀ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਪੰਜਾਬ ਵਾਸੀਆਂ ਨੂੰ ਇੱਕ ਵੱਡਾ ਤੋਹਫਾ ਦਿੱਤਾ ਹੈ। ਫਰੀਦਕੋਟ ਵਿਖੇ ਰਾਜ ਪੱਧਰੀ ਸਮਾਰੋਹ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਤੋਂ ਬਾਅਦ ਜਨਤਾ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਆਜ਼ਾਦੀ ਦੀ ਲੜਾਈ ਵਿੱਚ ਆਪਣੀ ਜਾਨ ਵਾਰਨ ਵਾਲੇ 80 ਫੀਸਦੀ ਲੋਕ ਪੰਜਾਬ ਨਾਲ ਸੰਬੰਧਤ ਸਨ। ਦੇਸ਼ ਲਈ ਜਾਨ ਦੇਣ ਦਾ ਜਜ਼ਬਾ ਸਾਨੂੰ ਸਾਡੇ ਗੁਰੂਆਂ ਤੋਂ ਮਿਲਿਆ ਹੈ। ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਦੀ ਬਦੌਲਤ ਹੀ ਅੱਜ ਦੇਸ਼ ਆਜ਼ਾਦ ਹੈ।