ਮੋਹਾਲੀ ਵਿੱਚ ਸੈਮੀਕੰਡਕਟਰ ਯੰਤਰ ਉਤਪਾਦਨ ਸੰਸਥਾ ਦੇ ਵਿਸਤਾਰ ਨੂੰ ਮਨਜ਼ੂਰੀ ਦੇਣ ‘ਤੇ ਭਾਜਪਾ ਪੰਜਾਬ ਵੱਲੋਂ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ.
ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਪੰਜਾਬ ਇਕਾਈ ਨੇ ਅੱਜ ਪੰਜਾਬ ਦੇ ਮੋਹਾਲੀ ਵਿਖੇ ਇੱਕ ਡਿਸਕਰੀਟ ਸੈਮੀਕੰਡਕਟਰ ਉਤਪਾਦਨ ਯੰਤਰ ਦੀ ਵਿਸਤਾਰ ਯੋਜਨਾ ਨੂੰ ਮਨਜ਼ੂਰੀ ਦੇਣ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਧੰਨਵਾਦ ਕੀਤਾ। ਇਹ ਜਾਣਕਾਰੀ ਭਾਜਪਾ ਪੰਜਾਬ ਦੇ ਵਰਕਿੰਗ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦਿੱਤੀ।
