ਸੀ.ਆਈ.ਏ. ਸਟਾਫ ਵੱਲੋਂ 02 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਇੱਕ ਮੋਟਰਸਾਈਕਲ ਅਤੇ ਖੋਹ ਕੀਤੇ 04 ਮੋਬਾਇਲ ਫੋਨ ਬਰਾਮਦ

0

ਕੈਬਨਿਟ ਮੀਟਿੰਗ ਬਰੇਕਿੰਗ

f8e447e1-f3e7-41f0-a25a-fd5823ae48a4

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਅਗਸਤ: 

ਸ਼੍ਰੀ ਹਰਮਨਦੀਪ ਸਿੰਘ ਹਾਂਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮੋਹਾਲ਼ੀ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿਮ ਦੌਰਾਨ ਸ਼੍ਰੀ ਸੌਰਵ ਜਿੰਦਲ ਕਪਤਾਨ ਪੁਲਿਸ (ਜਾਂਚ), ਸ਼੍ਰੀ ਤਲਵਿੰਦਰ ਸਿੰਘ ਕਪਤਾਨ ਪੁਲਿਸ (ਅਪਰੇਸ਼ਨ), ਸ਼੍ਰੀ ਜਤਿੰਦਰ ਸਿੰਘ ਚੌਹਾਨ ਉੱਪ-ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਜਿਲਾ ਐਸ.ਏ.ਐਸ. ਨਗਰ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਦੀ ਟੀਮ ਵੱਲੋਂ 02 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ ਲੁੱਟ ਖੋਹ ਦੀਆਂ ਵਾਰਦਾਤਾਂ ਵਿੱਚ ਵਰਤਿਆ ਜਾਣ ਵਾਲ਼ਾ ਇੱਕ ਮੋਟਰਸਾਈਕਲ ਮਾਰਕਾ ਟੀ.ਵੀ.ਐਸ. ਅਤੇ ਖੋਹ ਕੀਤੇ 04 ਮੋਬਾਇਲ ਫੋਨ ਬਰਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।

ਜ਼ਿਲ੍ਹਾ ਪੁਲਿਸ ਮੁਖੀ ਪਾਸੋਂ ਪ੍ਰਾਪਤ ਜਾਣਕਾਰੀ ਅਨੁਸਾਰ ਮਿਤੀ 11-08-2025 ਨੂੰ ਸੀ.ਆਈ.ਏ. ਸਟਾਫ ਦੀ ਪੁਲਿਸ ਪਾਰਟੀ ਨੇੜੇ ਏਅਰਪੋਰਟ ਚੌਂਕ, ਮੋਹਾਲ਼ੀ ਮੌਜੂਦ ਸੀ ਤਾਂ ਸੀ.ਆਈ.ਏ. ਸਟਾਫ ਦੇ ਏ ਐਸ ਆਈ ਜਤਿੰਦਰ ਸਿੰਘ ਨੂੰ ਸੂਚਨਾ ਮਿਲ਼ੀ ਕਿ ਅਭਿਸ਼ੇਕ ਪੁੱਤਰ ਮਨੇਜਰ ਖਾਨ ਵਾਸੀ ਪਿੰਡ ਮਠਿਆੜਾ, ਜਿਲਾ ਪਟਿਆਲ਼ਾ ਅਤੇ ਹਰਪਾਲ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਬੁੱਢਣਪੁਰ ਜਿਲਾ ਪਟਿਆਲ਼ਾ ਜੋ ਕਿ ਮੋਹਾਲ਼ੀ ਸ਼ਹਿਰ ਅਤੇ ਆਸ-ਪਾਸ ਲੁੱਟ-ਖੋਹ ਅਤੇ ਸਨੈਚਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ। ਜਿਨਾਂ ਵਿਰੁੱਧ ਪਹਿਲਾਂ ਵੀ ਲੁੱਟ-ਖੋਹ ਅਤੇ ਸਨੈਚਿੰਗ ਦੇ ਮੁਕੱਦਮੇ ਦਰਜ ਹਨ। ਹੁਣ ਵੀ ਇਹ ਦੋਵੇਂ ਦੋਸ਼ੀ ਆਪਣੇ ਮੋਟਰਸਾਈਕਲ ਨੰ: PB65-4180 ਮਾਰਕਾ TVS ਪਰ ਸਵਾਰ ਹੋ ਕੇ ਮੋਹਾਲ਼ੀ ਸ਼ਹਿਰ ਵਿੱਚ ਸਨੈਚਿੰਗ ਅਤੇ ਲੁੱਟ-ਖੋਹ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ। ਜੇਕਰ ਇਹਨਾਂ ਨੂੰ ਕਾਬੂ ਕਰਕੇ ਇਹਨਾਂ ਪਾਸੋਂ ਪੁੱਛਗਿੱਛ ਕੀਤੀ ਜਾਵੇ ਤਾਂ ਇਹਨਾਂ ਪਾਸੋਂ ਲੁੱਟ-ਖੋਹ ਅਤੇ ਸਨੈਚਿੰਗ ਦੀਆਂ ਵਾਰਦਾਤਾਂ ਦੇ ਮੋਬਾਇਲ ਅਤੇ ਹੋਰ ਸਮਾਨ ਬ੍ਰਾਮਦ ਹੋ ਸਕਦਾ ਹੈ। ਜੋ ਮੁੱਖਬਰੀ ਦੇ ਅਧਾਰ ਤੇ ਦੋਸ਼ੀਆਂ ਵਿਰੁੱਧ ਮੁਕੱਦਮਾ ਨੰ: 102 ਮਿਤੀ 11-08-2025 ਅ/ਧ 304, 3(5) BNS ਥਾਣਾ IT CITY ਮੋਹਾਲ਼ੀ ਦਰਜ ਰਜਿਸਟਰ ਕੀਤਾ ਗਿਆ ਸੀ। ਜੋ ਦੋਸ਼ੀਆਂ ਨੂੰ ਮਿਤੀ 11-08-2025 ਨੂੰ ਹੀ ਛਾਪੇਮਾਰੀ ਕਰਕੇ ਵੱਖ-ਵੱਖ ਥਾਵਾਂ ਤੋਂ ਗ੍ਰਿਫਤਾਰ ਕੀਤਾ ਗਿਆ।

ਬ੍ਰਾਮਦਗੀ ਦਾ ਵੇਰਵਾ:-

ਮੋਟਰਸਾਈਕਲ ਨੰ: PB65-4180 ਮਾਰਕਾ TVS
04 ਟੱਚ ਮੋਬਾਇਲ ਫੋਨ

ਤਰੀਕਾ ਵਾਰਦਾਤ:-
ਦੋਸ਼ੀਆਂ ਦੀ ਪੁੱਛਗਿੱਛ ਤੋਂ ਖੁਲਾਸਾ ਹੋਇਆ ਕਿ ਦੋਸ਼ੀ ਆਪਸ ਵਿੱਚ ਮਿਲ਼ਕੇ ਰਾਹਗੀਰਾਂ ਪਾਸੋਂ ਦਿਨ ਅਤੇ ਰਾਤ ਸਮੇਂ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਮੋਬਾਇਲ ਫੋਨ ਖੋਹ ਕਰਦੇ ਹਨ। ਜੋ ਇਹਨਾਂ ਫੋਨਾਂ ਨੂੰ ਆਪਣੇ ਨਸ਼ੇ ਦੀ ਪੂਰਤੀ ਲਈ ਲੋਕਾਂ ਨੂੰ ਝੂਠ ਬੋਲਕੇ ਵੇਚ ਦਿੰਦੇ ਹਨ।

ਪੁੱਛਗਿੱਛ ਦੋਸ਼ੀ:-

ਦੋਸ਼ੀ ਅਭਿਸ਼ੇਕ ਪੁੱਤਰ ਮਨੇਜਰ ਖਾਨ ਵਾਸੀ ਪਿੰਡ ਮਠਿਆੜਾ, ਥਾਣਾ ਬਨੂੜ, ਜਿਲਾ ਪਟਿਆਲ਼ਾ ਜਿਸਦੀ ਉਮਰ ਕ੍ਰੀਬ 22 ਸਾਲ ਹੈ, ਜੋ ਕਿ ਬਾਰਾਂ ਕਲਾਸਾਂ ਪਾਸ ਹੈ ਅਤੇ ਅਨ-ਮੈਰਿਡ ਹੈ। ਦੋਸ਼ੀ ਨੂੰ ਉਸਦੇ ਘਰ ਪਿੰਡ ਮਠਿਆੜਾ ਤੋਂ ਗ੍ਰਿਫਤਾਰ ਕੀਤਾ ਗਿਆ। ਦੋਸ਼ੀ ਵਿਰੁੱਧ ਪਹਿਲਾਂ ਵੀ ਮੋਹਾਲ਼ੀ ਅਤੇ ਪਟਿਆਲ਼ਾ ਜਿਲਾ ਦੇ ਵੱਖ-ਵੱਖ ਥਾਣਿਆਂ ਵਿੱਚ ਲੜਾਈ-ਝਗੜੇ ਅਤੇ ਸਨੈਚਿੰਗ ਦੇ 03 ਮੁਕੱਦਮੇ ਦਰਜ ਹਨ।

ਦੋਸ਼ੀ ਹਰਪਾਲ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਬੁੱਢਣਪੁਰ, ਥਾਣਾ ਬਨੂੜ, ਜਿਲਾ ਪਟਿਆਲ਼ਾ ਜਿਸਦੀ ਉਮਰ ਕ੍ਰੀਬ 27 ਸਾਲ ਹੈ, ਜੋ ਬਾਰਾਂ ਕਲਾਸਾਂ ਪਾਸ ਹੈ ਅਤੇ ਅਨ-ਮੈਰਿਡ ਹੈ। ਦੋਸ਼ੀ ਨੂੰ ਉਸਦੇ ਘਰ ਪਿੰਡ ਬੁੱਢਣਪੁਰ ਤੋਂ ਗ੍ਰਿਫਤਾਰ ਕੀਤਾ ਗਿਆ। ਦੋਸ਼ੀ ਵਿਰੁੱਧ ਪਹਿਲਾਂ ਵੀ ਥਾਣਾ ਸੋਹਾਣਾ ਵਿਖੇ ਸਨੈਚਿੰਗ ਦਾ ਮੁਕੱਦਮਾ ਦਰਜ ਹੈ।

ਦੋਸ਼ੀ ਪੁਲਿਸ ਰਿਮਾਂਡ ਅਧੀਨ ਹਨ। ਜਿਨਾਂ ਪਾਸੋਂ ਹੋਰ ਵੀ ਬ੍ਰਾਮਦਗੀ ਹੋਣ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *