Culture Newsbeat Politics 1.5 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਜੰਗਲਾਤ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ। Sparkmediaonline September 1, 2025 0 ਚੰਡੀਗੜ੍ਹ 1 ਸਤੰਬਰ, 2025 ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਸੋਮਵਾਰ ਨੂੰ ਜੰਗਲਾਤ ਗਾਰਡ ਅਮਨਦੀਪ ਸਿੰਘ, ਵਧੀਕ ਬਲਾਕ ਇੰਚਾਰਜ, ਵਣ ਰੇਂਜ ਦਫ਼ਤਰ, ਪਟਿਆਲਾ ਨੂੰ 1,50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਗੱਲ ਦਾ ਖੁਲਾਸਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੇ ਦੇਵੀਗੜ੍ਹ ਰੋਡ, ਪਟਿਆਲਾ ਵਿਖੇ ਇੱਕ ਨਰਸਿੰਗ ਹੋਮ ਲਈ ਖਰੀਦੀ ਗਈ ਜ਼ਮੀਨ ਨਾਲ ਸਬੰਧਤ ਕੋਈ ਇਤਰਾਜ਼ ਨਹੀਂ ਸਰਟੀਫਿਕੇਟ ਜਾਰੀ ਕਰਨ ਬਦਲੇ ਇੱਕ ਸ਼ਿਕਾਇਤਕਰਤਾ ਤੋਂ ਇਹ ਰਿਸ਼ਵਤ ਮੰਗੀ ਗਈ ਸੀ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਸਵਰਨ ਸਿੰਘ, ਵਣ ਰੇਂਜ ਅਫ਼ਸਰ, ਪਟਿਆਲਾ ਅਤੇ ਉਪਰੋਕਤ ਅਮਨਦੀਪ ਸਿੰਘ ਨੇ ਮਿਲ ਕੇ ਇਹ ਰਿਸ਼ਵਤ ਮੰਗੀ ਹੈ।ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਅਮਨਦੀਪ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ ਅਤੇ ਰਿਸ਼ਵਤ ਦੀ ਰਕਮ ਮੌਕੇ ‘ਤੇ ਹੀ ਬਰਾਮਦ ਕਰ ਲਈ। ਇਸ ਸਬੰਧ ਵਿੱਚ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ ਬੀਐਨਐਸ ਦੀ ਧਾਰਾ 61(2) ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਦੂਜੇ ਸਹਿ-ਮੁਲਜ਼ਮ ਸਵਰਨ ਸਿੰਘ, ਵਣ ਰੇਂਜ ਅਫਸਰ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ। Post Navigation Previous ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜ਼ਾ।Next ਪੰਜਾਬ ਦਾ ਵਿੱਤੀ ਵਾਧਾ ਮਜ਼ਬੂਤੀ ਵੱਲ, ਸ਼ੁੱਧ ਜੀਐਸਟੀ ਪ੍ਰਾਪਤੀਆਂ ਵਿੱਚ 26.47 ਫੀਸਦੀ ਦਾ ਵਾਧਾ: ਹਰਪਾਲ ਸਿੰਘ ਚੀਮਾ। More Stories Culture Newsbeat Politics CM Bhagwant Singh Mann Announces ₹10,000 Monthly Honorarium for Sarpanches From August 15. Sparkmediaonline June 27, 2026 0 Culture Newsbeat Politics मुख्यमंत्री भगवंत सिंह मान ने सतलुज पट्टी को बाढ़ों से बचाने और शाहकोट-लोहियां क्षेत्र में आवागमन को सुगम बनाने के लिए 38 किलोमीटर लंबी धुस्सी बांध लिंक सड़क का शिलान्यास किया। Sparkmediaonline June 23, 2026 0 Culture Newsbeat Politics मुख्यमंत्री भगवंत सिंह मान के नेतृत्व में पंजाब कैबिनेट ने स्कूल फीस में मनमानी बढ़ोतरी पर लगाम लगाई, वार्षिक बढ़ोतरी की सीमा 5 प्रतिशत तय। Sparkmediaonline June 23, 2026 0 Leave a Reply Cancel replyYour email address will not be published. Required fields are marked *Comment * Name * Email * Website Save my name, email, and website in this browser for the next time I comment.