Newsbeat Politics Tech World ‘ਯੁੱਧ ਨਸ਼ਿਆਂ ਵਿਰੁੱਧ’: 164ਵੇਂ ਦਿਨ, ਪੰਜਾਬ ਪੁਲਿਸ ਵੱਲੋਂ 352 ਥਾਵਾਂ ‘ਤੇ ਛਾਪੇਮਾਰੀ; 95 ਨਸ਼ਾ ਤਸਕਰ ਕਾਬੂ Sparkmediaonline August 12, 2025 0 ਇਸ ਆਪਰੇਸ਼ਨ ਦੌਰਾਨ 62 ਐਫਆਈਆਰਜ਼ ਦਰਜ, 848 ਗ੍ਰਾਮ ਹੈਰੋਇਨ, 10,000 ਰੁਪਏ ਦੀ ਡਰੱਗ ਮਨੀ ਬਰਾਮਦ — ‘ਡੀ-ਅਡਿਕਸ਼ਨ’ ਹਿੱਸੇ ਵਜੋਂ ਪੰਜਾਬ ਪੁਲਿਸ ਨੇ 58 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 12 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 164ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 352 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 62 ਐਫਆਈਆਰਜ਼ ਦਰਜ ਕਰਕੇ 95 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ, 164 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 25,640 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 848 ਗ੍ਰਾਮ ਹੈਰੋਇਨ, 36373 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 10,230 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ। ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 79 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 375 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ। ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 58 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ। Post Navigation Previous FOLLOWING THE FOOTSTEPS OF GREAT MARTYRS TO SERVE PUNJAB AND PUNJABIS: ASSERTS CMNext ਸ਼੍ਰੋਮਣੀ ਅਕਾਲੀ ਦਲ ਦਾ ਨਾਂ ਵਰਤਣ ’ਤੇ ਪਾਰਟੀ ਵੱਖਰਾ ਚੁੱਲ੍ਹਾ ਦਲ ਦੇ ਆਗੂਆਂ ਖਿਲਾਫ ਫੌਜਦਾਰੀ ਸ਼ਿਕਾਇਤ ਦਰਜ ਕਰਵਾਏਗੀ. More Stories Culture Newsbeat Politics ਮੁੱਖ ਮੰਤਰੀ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਦੀ ਨਿਗਰਾਨੀ ਲਈ ਉਚ-ਤਾਕਤੀ ਕਮੇਟੀ ਦਾ ਗਠਨ। Sparkmediaonline August 29, 2025 0 Culture Newsbeat Politics ਪੰਜਾਬ ਸਕੂਲਾਂ ਵਿੱਚ “ਉੱਦਮਤਾ” ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਪਹਿਲਾ ਸੂਬਾ ਬਣਿਆ। Sparkmediaonline August 29, 2025 0 Culture Newsbeat Politics ਪੰਜਾਬ ਸਰਕਾਰ ਵੱਲੋਂ ਝੋਨੇ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ। Sparkmediaonline August 28, 2025 0 Leave a Reply Cancel replyYour email address will not be published. Required fields are marked *Comment * Name * Email * Website Save my name, email, and website in this browser for the next time I comment.